Home crime ਯੂ ਟਿਊਬ ਤੇ ਗਾਣਿਆਂ ਰਾਹੀਂ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਵਿਅਕਤੀਆਂ ਖਿਲਾਫ...

ਯੂ ਟਿਊਬ ਤੇ ਗਾਣਿਆਂ ਰਾਹੀਂ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਵਿਅਕਤੀਆਂ ਖਿਲਾਫ ਮਾਮਲਾ ਦਰਜ਼

59
0


ਫ਼ਤਹਿਗੜ੍ਹ ਸਾਹਿਬ, 2 ਦਸੰਬਰ: ( ਬੌਬੀ, ਮਿਅੰਕ ਜੈਨ) –
ਪੰਜਾਬ ਸਰਕਾਰ ਵੱਲੋਂ ਹਥਿਆਰਾਂ ਦੇ ਕਿਸੇ ਵੀ ਕਿਸਮ ਦੇ ਪ੍ਰਦਰਸ਼ਨ ਅਤੇ ਹਥਿਆਰਾਂ ਨੂੰ ਪ੍ਰਮੋਟ ਕਰਨ ਤੇ ਲਗਾਈ ਗਈ ਪਾਬੰਦੀ ਤਹਿਤ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਥਾਣਾ ਖੇੜੀ ਨੌਧ ਸਿੰਘ ਵਿਖੇ ਗਾਇਕ ਸੁਖਮਨ ਹੀਰ ਸਮੇਤ ਜੈਸਮੀਨ ਅਖ਼ਤਰ ਅਤੇ 6-7 ਨਾਂ ਮਾਲੂਮ ਵਿਅਕਤੀਆਂ ਵਿਰੁੱਧ ਮਾਮਲਾ ਦਰਜ਼ ਕੀਤਾ ਗਿਆ ਹੈ। ਇਹ ਜਾਣਕਾਰੀ ਜ਼ਿਲ੍ਰਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਕਾ ਕਿ ਇਨ੍ਹਾਂ ਨੇ ਆਪਣੇ ਗੀਤ ਵਿੱਚ ਅਸਲਾ/ਹਥਿਆਰਾਂ ਨੂੰ ਪ੍ਰਮੋਟ ਕੀਤਾ ਹੈ ਜਿਸ ਨਾਲ ਆਮ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੁੰਦਾ ਹੈ ਅਤੇ ਨੌਜਵਾਨਾਂ ਨੂੰ ਗੈਰ ਕਾਨੂੰਨੀ ਕੰਮ ਕਰਨ ਲਈ ਉਕਸਾਉਂਦਾ ਹੈ।ਜ਼ਿਲ੍ਰਾ ਪੁਲਿਸ ਮੁਖੀ ਨੋ ਦੱਸਾ ਕਿ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੂੰ ਇੱਕ ਮੁਖਬਰ ਨੇ ਇਤਲਾਹ ਦਿੱਤੀ ਸੀ ਕਿ ਯੂ ਟਿਊਬ ਤੇ ਸਵੈਚਰ ਮਿਊਜਿਕ ਚੈਨਲ ਤੇ ਅਸਲਾ ਤੇ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਗੀਤ ਚੱਲ ਰਹੇ ਹਨ ਜਿਸ ਤੇ ਤੁਰੰਤ ਕਾਰਵਾਈ ਕਰਦੇ ਹੋਏ ਡੀ.ਐਸ.ਪੀ. ਖਮਾਣੋਂ ਸ਼੍ਰੀ ਰਮਿੰਦਰ ਸਿੰਘ ਦੀ ਅਗਵਾਈ ਹੇਠ ਮੁੱਖ ਥਾਣਾ ਅਸਫਰ ਥਾਣਾ ਖੇੜੀ ਨੌਧ ਸਿੰਘ ਇੰਸਪੈਕਟਰ ਹਰਮਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇੜੀ ਨੌਧ ਸਿੰਘ ਦੀ ਪੁਲਿਸ ਨੇ ਯੂ ਟਿਊਬ ਤੇ ਸਵੈਚਰ ਮਿਊਜਿਤ ਚੈਨਲ ਤੇ ਚੱਲ ਰਹੇ ਗੀਤ ਦੇ ਗਾਇਕ ਸੁਖਮਨ ਹੀਰ ਪੁੱਤਰ ਮੇਜਰ ਸਿੰਘ ਵਾਸੀ ਭੜੀ ਸਮੇਤ ਜੈਸਮੀਨ ਅਖ਼ਤਰ ਅਤੇ 6-7 ਨਾਮਾਲੂਮ ਵਿਅਕਤੀਆਂ ਖਿਲਾਫ ਧਾਰਾ 153, 188, 504 ਅਤੇ ਅਸਲਾ ਐਕਟ ਦੀ ਧਾਰਾ 30 ਅਧੀਨ ਮੁਕੱਦਮਾ ਨੰ: 97 ਮਿਤੀ 2.12.2022 ਦਰਜ ਕੀਤਾ ਗਿਆ ਹੈ।

LEAVE A REPLY

Please enter your comment!
Please enter your name here