ਜਗਰਾਓਂ, 2 ਦਸੰਬਰ ( ਰੋਹਿਤ ਗੋਇਲ, ਅਸ਼ਵਨੀ )-ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਨਵੀਂ ਭਰਤੀ ਲਈ ਨਗਰ ਕੌਂਸਲ ਜਗਰਾਉਂ ਵੱਲੋਂ ਜਾਰੀ ਇਸ਼ਤਿਹਾਰ ਤੋਂ ਬਾਅਦ ਕਰੀਬ 185 ਇੱਛੁਕ ਵਿਅਕਤੀਆਂ ਨੇ ਅਪਲਾਈ ਕੀਤਾ ਸੀ। ਹੁਣ ਤੱਕ ਨੌਕਰੀ ਲੈਣ ਦੇ ਚਾਹਵਾਨ 185 ਬਿਨੈਕਾਰਾਂ ਦੀ ਇੰਟਰਵਿਊ ਨਹੀਂ ਹੋ ਸਕੀ ਹੈ। ਨਗਰ ਕੌਂਸਲ ਦੇ ਪ੍ਰਧਾਨ ਜਤਿੰਦਰਪਾਲ ਰਾਣਾ ਅਤੇ ਈਓ ਮਨੋਹਰ ਸਿੰਘ ਦੀ ਅਗਵਾਈ ਹੇਠ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਭਰਤੀ ਦੀ ਪ੍ਰਕਿਰਿਆ ਨੂੰ ਮੁੜ ਤੋਂ ਸ਼ੁਰੂ ਕਰਦੇ ਹੋਏ 185 ਬਿਨੈਕਾਰਾਂ ਦੀ ਇੰਟਰਵਿਊ ਲੈਣ ਦੀ ਪ੍ਰਕਿਰਿਆ ਨੂੰ 4 ਪੜਾਵਾਂ ਵਿੱਚ ਵੰਡਿਆ ਗਿਆ। ਜਾਣਕਾਰੀ ਦਿੰਦਿਆਂ ਨਗਰ ਕੌਾਸਲ ਦੇ ਪ੍ਰਧਾਨ ਜਤਿੰਦਰਪਾਲ ਰਾਣਾ ਅਤੇ ਈ.ਓ ਮਨੋਹਰ ਸਿੰਘ ਨੇ ਦੱਸਿਆ ਕਿ 185 ਨੌਕਰੀਆਂ ਦੇ ਚਾਹਵਾਨਾਂ ਦੀ ਇੰਟਰਵਿਊ ਦੀ ਪ੍ਰਕਿਰਿਆ ਨੂੰ 4 ਪੜਾਵਾਂ ਵਿਚ ਵੰਡਿਆ ਗਿਆ ਸੀ ਅਤੇ ਇਸੇ ਤਹਿਤ ਨਗਰ ਕੌਾਸਲ ਦੇ ਟਾਊਨ ਹਾਲ ਵਿਚ ਸਫ਼ਾਈ ਸੇਵਕਾਂ ਦੀ ਇੰਟਰਵਿਊ ਲਈ ਜਾ ਰਹੀ ਹੈ। ਜਿਸਦੇ ਚੌਥਾ ਪੜਾਅ ਦੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ। ਇਸ ਪ੍ਰਕਿਰਿਆ ਦੇ ਮੁਕੰਮਲ ਹੋਣ ਤੋਂ ਬਾਅਦ ਹੁਣ ਇਨ੍ਹਾਂ ਸਾਰੇ 185 ਬਿਨੈਕਾਰਾਂ ਦੀ ਇੰਟਰਵਿਊ ਦੇ ਆਧਾਰ ’ਤੇ ਨਗਰ ਕੌਂਸਲ ਅਧਿਕਾਰੀਆਂ ਵੱਲੋਂ ਮੈਟ ਰਿਪੋਰਟ ਤਿਆਰ ਕਰਕੇ ਲੋਕਲ ਬਾਡੀ ਵਿਭਾਗ ਨੂੰ ਜਲਦੀ ਹੀ ਭੇਜੀ ਜਾਵੇਗੀ। ਜਿਸ ਦੇ ਆਧਾਰ ’ਤੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਭਰਤੀ ਲੋਕਲ ਬਾਡੀਜ਼ ਵਿਭਾਗ ਵੱਲੋਂ ਡੀਸੀ ਰੇਟ ’ਤੇ ਕੀਤੀ ਜਾਵੇਗੀ। ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਭਰਤੀ ਲਈ ਪਹਿਲਾਂ ਹੀ ਠੇਕੇਦਾਰੀ ਸਿਸਟਮ ਅਧੀਨ ਕੰਮ ਕਰ ਰਹੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਵਿਭਾਗ ਵੱਲੋਂ ਪਹਿਲ ਦੇ ਆਧਾਰ ’ਤੇ ਭਰਤੀ ਕੀਤਾ ਜਾਵੇਗਾ। ਇਸ ਮੌਕੇ ਸੈਨੇਟਰੀ ਇੰਸਪੈਕਟਰ ਸ਼ਿਆਮ ਕੁਮਾਰ ਭੱਟ, ਲੇਖਾਕਾਰ ਅਭੈ ਜੋਸ਼ੀ, ਦਵਿੰਦਰ ਸਿੰਘ, ਹਰੀਸ਼ ਕੁਮਾਰ, ਸੁਖਮਨ ਮਾਨ, ਹਰਪ੍ਰੀਤ ਸਿੰਘ, ਡਾ: ਪਵਨਪ੍ਰੀਤ ਸਿੰਘ ਅਤੇ ਨਗਰ ਕੌਂਸਲ ਦੇ ਹੋਰ ਅਧਿਕਾਰੀ ਹਾਜ਼ਰ ਸਨ।
