ਜਗਰਾਉਂ , 3 ਦਸੰਬਰ ( ਸਤੀਸ਼ ਕੋਹਲੀ, ਜੱਸੀ ਢਿੱਲੋਂ )- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲਾ ਪ੍ਰਧਾਨ ਗੁਰਅੰਮਿਰਤ ਕੌਰ ਲੀਹਾਂ ਅਤੇ ਬਲਾਕ ਪ੍ਰਧਾਨ ਮਨਜੀਤ ਕੌਰ ਢਿੱਲੋਂ ਬਰਸਾਲ ਵੱਲੋਂ ਯੂਨੀਅਨ ਦੇ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਾਮ ਆਮ ਆਦਮੀ ਪਾਰਟੀ ਦੇ ਵਿਧਾਇਕ ਬੀਬੀ ਸਰਬਜੀਤ ਕੌਰ ਮਾਣੂਕੇ ਨੂੰ ਮੰਗ ਪੱਤਰ ਦਿੱਤਾ ਗਿਆ । ਜਥੇਬੰਦੀ ਦੀ ਮੰਗ ਹੈ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਸਾਰੀਆਂ ਮੰਗਾਂ ਮੰਨੀਆਂ ਜਾਣ ਅਤੇ ਮੁੱਖ ਮੰਤਰੀ ਜਥੇਬੰਦੀ ਦੀਆਂ ਆਗੂਆਂ ਨੂੰ ਮੀਟਿੰਗ ਦਾ ਸਮਾਂ ਦੇਣ । ਇਸ ਮੌਕੇ ਲੀਹਾਂ ਅਤੇ ਢਿੱਲੋਂ ਨੇ ਕਿਹਾ ਕਿ ਆਂਗਣਵਾੜੀ ਸੈਂਟਰਾਂ ਦੇ 3 ਸਾਲ ਤੋਂ 6 ਸਾਲ ਤੱਕ ਦੇ ਬੱਚੇ ਜੋ ਸਰਕਾਰ ਨੇ 2017 ਵਿੱਚ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਭੇਜ ਦਿੱਤੇ ਸਨ , ਨੂੰ ਵਾਪਸ ਸੈਂਟਰਾਂ ਵਿਚ ਭੇਜਿਆ ਜਾਵੇ ਅਤੇ ਆਂਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ । ਜਦੋਂ ਤੱਕ ਇਹ ਲਾਗੂ ਨਹੀਂ ਹੁੰਦਾ ਉਦੋਂ ਤੱਕ ਸਰਕਾਰ ਆਪਣੇ ਵਾਅਦੇ ਅਨੁਸਾਰ ਵਰਕਰਾਂ ਤੇ ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕੀਤਾ ਕਰੇ । ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਪਿਛਲੇਂ 4 ਸਾਲਾਂ ਤੋਂ ਖਾਲੀ ਪਈਆਂ ਹਜ਼ਾਰਾਂ ਅਸਾਮੀਆਂ ਦੀ ਭਰਤੀ ਤੁਰੰਤ ਕੀਤੀ ਜਾਵੇ । ਐਨ ਜੀ ਓ ਅਧੀਨ ਕੰਮ ਕਰਦੀਆਂ ਵਰਕਰਾਂ ਤੇ ਹੈਲਪਰਾਂ ਨੂੰ ਮੁੱਖ ਵਿਭਾਗ ਅਧੀਨ ਲਿਆਂਦਾ ਜਾਵੇ । ਵਰਕਰਾਂ ਨੂੰ ਸਮਾਰਟ ਫ਼ੋਨ ਦਿੱਤੇ ਜਾਣ , ਉਤਸ਼ਾਹ ਵਰਧਕ ਰਾਸ਼ੀ ਕ੍ਰਮਵਾਰ ਵਰਕਰ ਤੇ ਹੈਲਪਰ ਨੂੰ 500 ਰੁਪਏ ਤੇ 250 ਰੁਪਏ ਦਿੱਤੇ ਜਾਣ । ਪੀ ਐਮ ਵੀ ਵਾਈ ਦੇ 2017 ਤੋਂ ਪੈਡਿੰਗ ਪਏ ਪੈਸੇ ਰਲੀਜ਼ ਕੀਤੇ ਜਾਣ । ਮਿੰਨੀ ਆਂਗਣਵਾੜੀ ਵਰਕਰ ਨੂੰ ਪੂਰੀ ਆਂਗਣਵਾੜੀ ਵਰਕਰ ਦਾ ਦਰਜ਼ਾ ਦਿੱਤਾ ਜਾਵੇ । ਇਸ ਮੌਕੇ ਯੂਨੀਅਨ ਦੀਆਂ ਆਗੂ ਭਰਭਿੰਦਰ ਕੌਰ ਰਸੂਲਪੁਰ, ਸਰਬਜੀਤ ਕੌਰ ਵਿਰਕ, ਕਰਮਜੀਤ ਕੌਰ ਸਦਰਪੁਰਾ ਨਛੱਤਰ ਕੌਰ, ਰਣਜੀਤ ਕੌਰ, ਪਰਮਜੀਤ ਕੌਰ , ਕਰਮਜੀਤ ਕੌਰ ਗੁਰਚਰਨ ਕੌਰ ਅਤੇ ਲਾਡੋ ਰਾਣੀ ਆਦਿ ਮੌਜੂਦ ਸਨ ।
