Home Protest ਕਿਸਾਨ ਫਿਰ ਤੋਂ ਚੱਲਣਗੇ ਸੰਘਰਸ਼ ਦੇ ਰਾਹ, 15 ਦਸੰਬਰ ਤੋਂ 15 ਜਨਵਰੀ...

ਕਿਸਾਨ ਫਿਰ ਤੋਂ ਚੱਲਣਗੇ ਸੰਘਰਸ਼ ਦੇ ਰਾਹ, 15 ਦਸੰਬਰ ਤੋਂ 15 ਜਨਵਰੀ ਤੱਕ ਪੰਜਾਬ ਦੇ ਟੋਲ ਪਲਾਜਿਆਂ ਤੇ ਲੱਗੇਗਾ ਧਰਨਾ

58
0


ਤਰਨਤਾਰਨ, 4 ਦਸੰਬਰ ( ਬਿਊਰੋ)-ਪੰਜਾਬ ਦੇ ਅੰਦਰ 15 ਦਸੰਬਰ 2022 ਤੋਂ ਲੈ ਕੇ 15 ਜਨਵਰੀ 2023 ਤੱਕ ਇੱਕ ਮਹੀਨੇ ਲਈ ਟੋਲ ਪਲਾਜੇ ਬਿਲਕੁਲ ਮੁਫ਼ਤ ਫ੍ਰੀ ਹੋਣ ਜਾ ਰਹੇ ਹਨ। ਦਰਅਸਲ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਵਲ਼ੋਂ ਇੱਕ ਮਹੀਨੇ ਲਈ ਕਿਸਾਨੀ ਮੰਗਾਂ ਨੂੰ ਲੈ ਕੇ ਟੌਲ ਪਲਾਜ਼ੇ ਤੇ ਪੱਕੇ ਮੋਰਚੇ ਲਗਾ ਕੇ ਟੌਲ ਪਲਾਜੇ ਬਿਲਕੁਲ ਮੁਫ਼ਤ ਕਰਨ ਦਾ ਐਲਾਨ ਕੀਤਾ ਹੈ। ਜਿਕਰਯੋਗ ਹੈ ਕਿ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੀ ਅਗਵਾਈ ਵਿੱਚ ਹੱਕੀ ਮੰਗਾਂ ਨੂੰ ਲੈ ਕੇ DC ਦਫ਼ਤਰ ਤਰਨਤਾਰਨ ਅੱਗੇ ਲੱਗੇ ਪੱਕੇ ਮੋਰਚੇ ਦੇ 9ਵੇਂ ਦਿਨ ਅੰਬਾਨੀ, ਅਡਾਨੀ ਦੇ ਪੁਤਲੇ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂ ਹਰਪ੍ਰੀਤ ਸਿੰਘ ਸਿੱਧਵਾਂ, ਸਤਨਾਮ ਸਿੰਘ ਮਾਣੋਚਾਹਲ, ਹਰਜਿੰਦਰ ਸਿੰਘ ਸ਼ਕਰੀ, ਧੰਨਾ ਸਿੰਘ ਲਾਲੂ ਘੁੰਮਣ, ਜਰਨੈਲ ਸਿੰਘ ਨੂਰਦੀ, ਰੇਸ਼ਮ ਸਿੰਘ ਘੁਰਕਵਿੰਡ, ਫਤਿਹ ਸਿੰਘ ਪਿੱਦੀ ਵੱਲੋਂ ਅੱਜ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਅਗਲੇ ਪੜਾਅਵਾਰ ਸੰਘਰਸ਼ ਦਾ ਐਲਾਨ ਕੀਤਾ ਗਿਆ।ਜਿਸ ਅਨੁਸਾਰ ਸਰਦ ਰੁੱਤੇ ਇਜਲਾਸ ਨੂੰ ਮੁੱਖ ਰੱਖਦਿਆਂ ਪੰਜ ਦਸੰਬਰ ਨੂੰ ਵਫ਼ਦ ਰੂਪ ਵਿੱਚ ਪੰਜਾਬ ਦੇ ਐਮ-ਪੀਜ ਨੂੰ ਮੰਗ ਪੱਤਰ ਦਿੱਤੇ ਜਾਣਗੇ, ਸੱਤ ਦਸੰਬਰ ਨੂੰ ਡੀਸੀ ਦਫ਼ਤਰ ਦੇ ਗੇਟਾਂ ਅੱਗੇ ਬਾਰਾਂ ਤੋਂ ਚਾਰ ਵਜੇ ਤੱਕ ਧਰਨਾ ਦਿੱਤਾ ਜਾਵੇਗਾ। ਇਸੇ ਤਰ੍ਹਾਂ 12 ਦਸੰਬਰ ਨੂੰ ਮੰਤਰੀਆਂ ਦੇ ਘਰਾਂ ਅੱਗੇ ਬਾਰਾਂ ਤੋਂ ਚਾਰ ਵਜੇ ਤੱਕ ਧਰਨੇ ਦੇ ਕੇ ਮੰਗ ਪੱਤਰ ਦਿੱਤੇ ਜਾਣਗੇ। ਸਰਕਾਰਾਂ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਅਤੇ ਕਾਰਪੋਰੇਟ ਜਗਤ ਦਾ ਵਿਰੋਧ ਕਰਦਿਆਂ 15 ਦਸੰਬਰ 2022 ਤੋਂ ਲੈ ਕੇ 15 ਜਨਵਰੀ 2023 ਤੱਕ ਇੱਕ ਮਹੀਨੇ ਲਈ ਟੋਲ ਪਲਾਜਿਆਂ ਤੇ ਧਰਨੇ ਦੇ ਕੇ ਟੋਲ ਪਲਾਜੇ ਫ੍ਰੀ ਕੀਤੇ ਜਾਣਗੇ।ਕਿਸਾਨ ਆਗੂਆਂ ਨੇ ਦੱਸਿਆ ਕਿ ਇਸ ਮੌਕੇ ਸੜਕੀ ਆਵਾਜਾਈ ਨਹੀਂ ਰੋਕੀ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।ਸ ਮੌਕੇ ਮੇਹਰ ਸਿੰਘ ਤਲਵੰਡੀ, ਸੁਖਵਿੰਦਰ ਸਿੰਘ ਦੁੱਗਲਵਾਲਾ, ਰਣਯੋਧ ਸਿੰਘ ਗੱਗੋਬੂਹਾ, ਦਿਲਬਾਗ ਸਿੰਘ ਪਹੁਵਿੰਡ, ਨਿਰੰਜਣ ਸਿੰਘ ਬਰਗਾੜੀ, ਕੁਲਵੰਤ ਸਿੰਘ ਢੋਟੀਆਂ, ਗੁਰਭੇਜ ਸਿੰਘ ਧਾਰੀਵਾਲ, ਸਲਵਿੰਦਰ ਸਿੰਘ ਜੀਉਬਾਲਾ, ਮਨਜਿੰਦਰ ਸਿੰਘ ਗੋਹਲਵੜ, ਗੁਰਜੀਤ ਸਿੰਘ ਗੰਡੀਵਿੰਡ, ਸਲਵਿੰਦਰ ਸਿੰਘ ਡਾਲੇਕੇ, ਕੁਲਵਿੰਦਰ ਸਿੰਘ ਕੈਰੋਵਾਲ, ਬਲਜੀਤ ਸਿੰਘ ਬਘੇਲ ਸਿੰਘ ਵਾਲਾਂ, ਪਰਤਾਪ ਸਿੰਘ ਕੈਰੋਵਾਲ, ਬਲਜਿੰਦਰ ਸਿੰਘ ਸ਼ੇਰੋਂ, ਫਤਿਹ ਸਿੰਘ ਵਲੰਟੀਅਰ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here