ਜਗਰਾਉਂ, 6 ਦਸੰਬਰ ( ਬੌਬੀ ਸਹਿਜਲ, ਧਰਮਿੰਦਰ )-ਮਨੁੱਖਤਾ ਦੇ ਰਹਿਬਰ ਦੀਨ-ਦੁਨੀਆ ਦੇ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਤ ਹਰ ਸਾਲ ਦੀ ਤਰ੍ਹਾਂ ਐਤਕੀ ਵੀ ਐਸ ਸੀ ਬੀ ਸੀ ਵੈਲਫੇਅਰ ਕੌਂਸਲ ਪੰਜਾਬ ਵੱਲੋਂ ਠੰਡ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਲੋੜਵੰਦ ਸਕੂਲੀ ਬੱਚਿਆਂ ਨੂੰ ਬੂਟ ਤੇ ਜਰਸੀ ਵੰਡ ਸਮਾਰੋਹ 16 ਦਸੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਖਾਲਸਾ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਵਿਖੇ ਦਾਨੀ ਤੇ ਸਹਿਯੋਗੀ ਸੱਜਣਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਸਮਾਗਮ ਦੇ ਸੰਚਾਲਕ ਐਸ.ਸੀ.-ਬੀ.ਸੀ. ਵੈਲਫੇਅਰ ਕੌਂਸਲ ਪੰਜਾਬ ਦੇ ਪ੍ਰਧਾਨ ਦਰਸ਼ਨ ਸਿੰਘ ਦੇਸ਼ ਭਗਤ ਨੇ ਦੱਸਿਆ ਇਸ ਸਮਾਗਮ ਵਾਸਤੇ ਸ੍ਰੀਮਤੀ ਹਰਪ੍ਰੀਤ ਕੌਰ ਚਾਹਲ ਕੈਨੇਡੀਅਨ ਤੇ ਸ੍ਰੀਮਤੀ ਸਿਮਰਨਜੀਤ ਕੌਰ ਅਤੇ ਪ੍ਰਸਿੱਧ ਸਮਾਜ ਸੇਵੀ ਸ੍ਰੀਮਤੀ ਗਰਗ ਦੇ ਪੂਰਨ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਸ ਸਮਾਗਮ ਦੇ ਮੁੱਖ ਮਹਿਮਾਨ ਹਰਜੀਤ ਸਿੰਘ ਐੱਸ ਐੱਸ ਪੀ ਲੁਧਿਆਣਾ ਦਿਹਾਤੀ ਤੇ ਸ੍ਰੀਮਤੀ ਗੁਰਕੀਰਤ ਕੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਣਗੇ। ਸਮਾਗਮ ਦੇ ਪ੍ਰੇਰਨਾ-ਸਰੋਤ ਸਰਦਾਰ ਟਹਿਲ ਸਿੰਘ ਅਤੇ ਪ੍ਰਿੰਸੀਪਲ ਚਰਨਜੀਤ ਸਿੰਘ ਭੰਡਾਰੀ ਦਾ ਵੀ ਪੂਰਨ ਸਹਿਯੋਗ ਮਿਲ ਰਿਹਾ ਹੈ।
