ਜਗਰਾਉਂ, 6 ਦਸੰਬਰ ( ਰਾਜੇਸ਼ ਜੈਨ) -ਹਲਕਾ ਜਗਰਾਉਂ ਦੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਦੇ ਯਤਨਾਂ ਸਦਕਾ ਹਲਕੇ ਦੇ ਖਿਡਾਰੀਆਂ ਨੂੰ ਖੇਡ ਕਿੱਟਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਅੱਜ ਪ੍ਰੋਫੈਸਰ ਸੁਖਵਿੰਦਰ ਸਿੰਘ ਵੱਲੋਂ ਪਿੰਡ ਦੇਹੜਕਾ ਦੀ ਕ੍ਰਿਕਟ ਟੀਮ ਨੂੰ ਕਿੱਟ ਦੇ ਕੇ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਕੀਤੀ ਗਈ। ਇਸ ਮੌਕੇ ਪ੍ਰੋਫੈਸਰ ਸੁਖਵਿੰਦਰ ਸਿੰਘ ਨੇ ਆਖਿਆ ਕਿ ਮੈਡਮ ਸਰਵਜੀਤ ਕੌਰ ਮਾਣੂੰਕੇ ਵੱਲੋਂ ਪੰਜਾਬ ਸਰਕਾਰ ਕੋਲ ਖਿਡਾਰੀਆਂ ਦੀ ਬਿਹਤਰੀ ਲਈ ਅਵਾਜ਼ ਉਠਾਕੇ ਖੇਡ ਕਿੱਟਾਂ ਮੰਗਵਾਈਆਂ ਗਈਆਂ ਹਨ ਅਤੇ ਵੱਖ ਵੱਖ ਪਿੰਡਾਂ ਦੀਆਂ ਕ੍ਰਿਕਟ ਟੀਮਾਂ ਨੂੰ ਖੇਡ ਕਿੱਟਾਂ ਵੰਡੀਆਂ ਜਾ ਰਹੀਆਂ ਹਨ। ਉਹਨਾਂ ਆਖਿਆ ਕਿ ਵਿਧਾਇਕਾ ਮਾਣੂੰਕੇ ਦੇ ਉਪਰਾਲੇ ਸਦਕਾ ਖਿਡਾਰੀਆਂ ਲਈ ਕ੍ਰਿਕਟ ਕਿੱਟਾਂ ਤੋਂ ਇਲਾਵਾ ਇੰਨਡੋਰ ਜ਼ਿੰਮ ਅਤੇ ਆਊਟਡੋਰ ਜ਼ਿੰਮ ਵੀ ਉਪਲੱਬਧ ਕਰਵਾਏ ਜਾਣਗੇ, ਤਾਂ ਜੋ ਨੌਜੁਆਨ ਨਸ਼ਿਆਂ ਦੀ ਦਲਦਲ ਵਿੱਚ ਧੱਸਣ ਦੀ ਬਜਾਇ ਖੇਡਾਂ ਨਾਲ ਜੁੜਨ ਅਤੇ ਆਪਣੀ ਨਰੋਈ ਸਿਹਤ ਬਣਾ ਸਕਣ। ਪ੍ਰੋਫੈਸਰ ਸੁਖਵਿੰਦਰ ਸਿੰਘ ਨੇ ਹੋਰ ਆਖਿਆ ਕਿ ਖਿਡਾਰੀਆਂ ਦੇ ਮਨੋਬਲ ਨੂੰ ਉਚਾ ਚੁੱਕਣ ਲਈ ਹਰ ਤਰਾਂ ਦੇ ਉਪਰਾਲੇ ਕੀਤੇ ਜਾਣਗੇ ਅਤੇ ਹਮੇਸ਼ਾ ਅਜਿਹੀ ਕੋਸ਼ਿਸ਼ ਹੋਵੇਗੀ ਕਿ ਹਲਕੇ ਵਿੱਚੋਂ ਚੰਗੇ ਖਿਡਾਰੀ ਪੈਦਾ ਕੀਤੇ ਜਾ ਸਕਣ, ਜੋ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ਤੇ ਪਹੁੰਚਕੇ ਜਗਰਾਉਂ ਹਲਕੇ ਦਾ ਨਾਮ ਰੌਸ਼ਨ ਕਰ ਸਕਣ। ਇਸ ਮੌਕੇ ਰਣਜੀਤ ਸਿੰਘ ਬੱਬੂ ਸਾਬਕਾ ਸਰਪੰਚ ਦੇਹੜਕਾ ਨੇ ਖਿਡਾਰੀਆਂ ਨੂੰ ਖੇਡ ਕਿੱਟ ਪ੍ਰਦਾਨ ਕਰਨ ਤੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਅਤੇ ਪੋਫੈਸਰ ਸੁਖਵਿੰਦਰ ਸਿੰਘ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਟਰੱਕ ਯੂਨੀਅਨ ਜਗਰਾਉਂ ਦੇ ਪ੍ਰਧਾਨ ਪ੍ਰੀਤਮ ਸਿੰਘ ਅਖਾੜਾ, ਐਡਵੋਕੇਟ ਕਰਮ ਸਿੰਘ ਸਿੱਧੂ, ਕਾਕਾ ਕੋਠੇ ਅੱਠ ਚੱਕ, ਸੋਨੀ ਕਾਉਂਕੇ, ਛਿੰਦਰਪਾਲ ਸਿੰਘ ਕੋਠੇ ਰਾਹਲਾਂ, ਮਨਦੀਪ ਸਿੰਘ ਦੇਹੜਕਾ, ਮਹਿਤਾਬ ਸਿੰਘ, ਗੁਰਵਿਜੈ ਸਿੰਘ, ਹਰਪ੍ਰੀਤ ਸਿੰਘ, ਜੀਵਨ ਸਿੰਘ ਦੇਹੜਕਾ, ਲਵਪ੍ਰੀਤ ਸਿੰਘ, ਸੁਖਬੀਰ ਸਿੰਘ, ਯੁਵਰਾਜ ਸਿੰਘ, ਸੁੱਖ ਸਿੱਧੂ, ਲਵਪ੍ਰੀਤ ਸਿੰਘ ਦੇਹੜਕਾ, ਜਸਵੰਤ ਸਿੰਘ ਆਦਿ ਹਾਜ਼ਰ ਸਨ।
