Home crime ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਵਾਹਨਾਂ ਦੀ ਚੈਕਿੰਗ ਜਾਰੀ

ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਵਾਹਨਾਂ ਦੀ ਚੈਕਿੰਗ ਜਾਰੀ

54
0

ਐੱਸ ਡੀ ਐੱਮ ਨੇ 5 ਸਕੂਲੀ ਵਾਹਨਾਂ ਦੇ ਕੱਟੇ ਚਲਾਨ

ਮਾਲੇਰਕੋਟਲਾ/ਅਮਰਗੜ੍ਹ, 7 ਦਸੰਬਰ  ( ਮੋਹਿਤ ਜੈਨ) -ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਦੀਆਂ ਹਦਾਇਤਾਂ ਤਹਿਤ ਸੇਫ਼ ਸਕੂਲ ਵਾਹਨ ਪਾਲਿਸੀ ਅਧੀਨ ਉਪ ਮੰਡਲ ਮੈਜਿਸਟਰੇਟ, ਮਾਲੇਰਕੋਟਲਾ ਕਰਨਦੀਪ ਸਿੰਘ ਵੱਲੋਂ ਸਬ ਡਿਵੀਜ਼ਨ ਮਾਲੇਰਕੋਟਲਾ ਅਤੇ ਅਮਰਗੜ੍ਹ ਅਧੀਨ ਪੈਂਦੇ ਸਕੂਲਾਂ ਦੀਆਂ ਵੈਨਾਂ/ਬੱਸਾਂ ਦੀ ਚੈਕਿੰਗ ਦੀ ਮੁਹਿੰਮ ਲਗਾਤਾਰ ਜਾਰੀ ਹੈ।  ਇਸ ਚੈਕਿੰਗ ਮੁਹਿੰਮ ਤਹਿਤ ਬ੍ਰੇਨਫਰੀ ਵਰਲਡ ਸਕੂਲ ਅਮਰਗੜ੍ਹ, ਬਾਬਾ ਗੰਢਾ ਸਿੰਘ ਪਬਲਿਕ ਸਕੂਲ ਲਾਗੜੀਆਂ ਅਤੇ ਸੋਹਰਾਬ ਪਬਲਿਕ ਸਕੂਲ ਮਾਲੇਰਕੋਟਲਾ ਸਕੂਲ ਦੇ ਸਕੂਲੀ ਵਾਹਨਾਂ ਦੀ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਚੈਕਿੰਗ ਕੀਤੀ ਗਈ।ਚੈਕਿੰਗ ਦੌਰਾਨ ਪਾਇਆ ਗਿਆ ਕਿ ਕਈ ਸਕੂਲ ਵਾਹਨਾਂ ਦੇ ਦਸਤਾਵੇਜ਼ ਪੂਰੇ ਨਹੀਂ ਸਨ, ਜਿਨ੍ਹਾਂ ਵਿਚ ਆਰ.ਸੀ., ਪ੍ਰਦੂਸ਼ਣ ਸਰਟੀਫਿਕੇਟ, ਡਰਾਈਵਰ ਦੀ ਵਰਦੀ, ਬੀਮਾ, ਵਹੀਕਲ ਪਰਮਿਟ ਆਦਿ ਵਰਗੀਆਂ ਤਰੁੱਟੀਆਂ ਪਾਈਆਂ ਗਈਆਂ। ਚੈਕਿੰਗ ਦੌਰਾਨ ਦਸਤਾਵੇਜ਼ ਪੂਰੇ ਨਾ ਕਰਨ ਵਾਲੇ 05 ਸਕੂਲ ਵਾਹਨਾਂ ਦੇ ਚਲਾਨ ਕੱਟੇ ਗਏ । ਇਸ ਮੌਕੇ ਉਨ੍ਹਾਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸੇਫ਼ ਸਕੂਲ ਵਾਹਨ ਪਾਲਿਸੀ ਦੇ ਸਬੰਧੀ ਵਿਸਥਾਰਪੂਰਵਕ ਜਾਣੂ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਸਕੂਲਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਕੂਲੀ ਵਾਹਨਾਂ ਵਿੱਚ ਪਾਈਆ ਕਮੀਆਂ ਨੂੰ ਜਲਦ ਤੋਂ ਜਲਦ ਦੂਰ ਕਰਨਾ ਯਕੀਨੀ ਬਣਾਇਆ ਜਾਵੇ।ਉਨ੍ਹਾਂ ਕਿਹਾ ਕਿ ਸਕੂਲੀ ਵਾਹਨ ਵਿੱਚ 2 ਕੈਮਰੇ ਲੱਗੇ ਹੋਣੇ ਲਾਜ਼ਮੀ ਹੋਣ, ਸਕੂਲ ਬੱਸ ਦਾ ਰੰਗ ਪੀਲਾ ਹੋਵੇ, ਲੇਡੀਜ਼ ਅਟੈਂਡੈਂਟ ਅਤੇ ਸ਼ੀਸ਼ਿਆਂ ਦੇ ਬਾਹਰ ਹਾਰੀਜੈਟਨ ਗਿਰੱਲ ਆਦਿ ਲੱਗੀ ਹੋਣੀ ਜ਼ਰੂਰੀ ਹੋਵੇ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਭਵਿੱਖ ਚ ਅਚਨਚੇਤੀ ਚੈਕਿੰਗਾਂ ਹੋਣਗੀਆਂ। ਉਹਨਾਂ ਕਿਹਾ ਕਿ ਨਿਯਮਾਂ ਦੀ ਅਣਦੇਖੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

LEAVE A REPLY

Please enter your comment!
Please enter your name here