ਸਮਰਾਲਾ, 11 ਮਾਰਚ,(ਬਿਊਰੋ) ਹਲਕਾ ਸਮਰਾਲਾ ਤੋਂ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਤੇ ਸੀਨੀਅਰ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਜ਼ਮਾਨਤ ਜ਼ਬਤ ਹੋ ਗਈ ਹੈ।
ਰਾਜੇਵਾਲ ਨੂੰ ਕੁੱਲ 4626 ਵੋਟਾਂ ਪਈਆਂ। ਇੱਥੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਤਾਰ ਸਿੰਘ ਦਿਆਲਪੁਰਾ 30589 ਵੋਟਾਂ ਦੀ ਲੀਡ ਨਾਲ ਜੇਤੂ ਰਹੇ।