ਜਗਰਾਉਂ, 8 ਦਸੰਬਰ ( ਭਗਵਾਨ ਭੰਗੂ, ਅਸ਼ਵਨੀ)-ਬੀਤੀ ਰਾਤ ਨੂੰ ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ ‘ਤੇ ਪਹਿਲਵਾਨ ਢਾਬੇ ਨੇੜੇ ਹੋਏ ਸੜਕ ਹਾਦਸੇ ‘ਚ ਮੋਟਰਸਾਇਕਲ ਸਵਾਰ ਇੱਕ ਨੌਜਵਾਨਾਂ ਦੀ ਮੌਤ ਹੋ ਗਈ ਜਦੋਂ ਕਿ ਉਸਦਾ ਦੂਸਰਾ ਸਾਥੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜਾਣਕਾਰੀ ਦਿੰਦਿਆਂ ਪੁਲਿਸ ਚੌਂਕੀ ਬੱਸ ਸਟੈਂਡ ਦੇ ਏ.ਐਸ.ਆਈ ਬਲਰਾਜ ਸਿੰਘ ਨੇ ਦੱਸਿਆ ਕਿ ਬੁੱਧਵਾਰ ਰਾਤ ਕਰੀਬ ਸਾਢੇ 8 ਵਜੇ ਦੇ ਕਰੀਬ ਪਹਿਲਵਾਨ ਢਾਬੇ ਨੇੜੇ ਸੜਕ ‘ਤੇ ਖੜ੍ਹੀ ਸਕਾਰਪੀਓ ਗੱਡੀ ਨਾਲ ਟਕਰਾ ਕੇ ਮੋਟਰਸਾਇਕਲ ਸਵਾਰ ਆਸ਼ੀਸ਼ ਅਤੇ ਕੁਲਦੀਪ ਸਿੰਘ ਗੰਭੀਰ ਰੂਪ ‘ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਤੁਰੰਤ ਸਿਵਲ ਹਸਪਤਾਲ ਜਗਰਾਉਂ ਵਿਖੇ ਭੇਜਿਆ ਗਿਆ ਜਿਥੋਂ ਅਸ਼ੀਸ਼ ਨੂੰ ਲੁਧਿਆਣਾ ਭੇਜ ਦਿੱਤਾ ਗਿਆ ਪਰ ਆਸ਼ੀਸ਼ ਦੀ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਇਲਾਜ਼ ਦੌਰਾਨ ਮੌਤ ਹੋ ਗਈ। ਆਸ਼ੀਸ਼ ਵਿਆਹਿਆ ਹੋਇਆ ਸੀ ਅਤੇ ਦੋ ਲੜਕੀਆਂ ਦਾ ਪਿਤਾ ਸੀ।