ਤਲਵੰਡੀ ਸਾਬੋ 11ਮਾਰਚ (ਬਿਊਰੋ) ਬੀਤੀ ਰਾਤ ਤਲਵੰਡੀ ਸਾਬੋ ਦੇ ਬਠਿੰਡਾ ਰੋਡ ਤੇ ਕਾਰ ਅਤੇ ਇਨੋਵਾ ਵਿਚਕਾਰ ਆਹਮੋ ਸਾਹਮਣੀ ਟੱਕਰ ਵਿੱਚ ਇੱਕ ਪੁਲਿਸ ਮੁਲਾਜਮ ਨੋਜਵਾਨ ਦੀ ਮੋਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆਂ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।ਜਾਣਕਾਰੀ ਅਨੁਸਾਰ ਤਲਵੰਡੀ ਸਾਬੋ ਦੇ ਸੁਖਜੀਤ ਸਿੰਘ ਓੁਰਫ ਲੱਕੀ ਪੁੱਤਰ ਜਗਦੇਵ ਸਿੰਘ ਵਾਸੀ ਤਲਵੰਡੀ ਸਾਬੋ ਪੁਲਸ ਵਿਭਾਗ ਵਿੱਚ ਮੁਲਾਜਮ ਸੀ, ਜੋ ਕਿ ਆਪਣੀ ਡਿਊਟੀ ਤੋ ਵਾਪਸ ਆ ਰਿਹਾ ਸੀ ਤਾਂ ਪਿੰਡ ਭਾਗੀਵਾਦਰ ਤੋ ਅੱਗੇ ਉਸ ਦੀ ਗੱਡੀ ਦੀ ਇਨੋਵਾ ਗੱਡੀ ਨਾਲ ਅਚਾਨਕ ਟੱਕਰ ਹੋ ਗਈ, ਜਿਸ ਦੋਰਾਨ ਉਹ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ। ਜਿਸ ਦੇ ਪਿਛੇ ਆ ਰਹੇ ਉਸ ਦੇ ਰਿਸਤੇਦਾਰ ਅਤੇ ਪਤਨੀ ਨੇ ਉਸ ਨੂੰ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ ਤਾਂ ਉਸ ਨੂੰ ਡਾਕਟਰਾਂ ਨੇ ਮੁਢਲੀ ਸਹਾਇਤਾ ਦੇਣ ਤੋ ਬਾਅਦ ਬਠਿੰਡਾ ਰੈਫਰ ਕਰ ਦਿੱਤਾ, ਜਿਸ ਦੋਰਾਨ ਰਸਤੇ ਵਿੱਚ ਉਸ ਦੀ ਮੋਤ ਹੋ ਗਈ।ਤਲਵੰਡੀ ਸਾਬੋ ਪੁਲਿਸ ਨੇ ਮ੍ਰਿਤਕ ਦੀ ਪਤਨੀ ਹਰਦੀਪ ਕੋਰ ਦੇ ਬਿਆਨ ਤੇ ਇਨੋਵਾ ਗੱਡੀ ਦੇ ਡਰਾਇਵਰ ਖਿਲ਼ਾਫ ਮਾਮਲਾ ਦਰਜ ਕਰਕੇ ਜਾਂਚ ਸੁਰੂ ਕਰ ਦਿੱਤੀ ਹੈ।ਜਾਂਚ ਅਧਿਕਾਰੀ ਕ੍ਰਿਸਨ ਸਿੰਘ ਨੇ ਦੱਸਿਆਂ ਕਿ ਮ੍ਰਿਤਕ ਦੀ ਲਾਂਸ ਦਾ ਪੋਸਟਮਾਰਟਮ ਕਰਵਾਉਣ ਤੋ ਬਾਅਦ ਲਾਸ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।