ਲੁਧਿਆਣਾ, 10 ਦਸੰਬਰ ( ਬੌਬੀ ਸਹਿਜਲ, ਧਰਮਿੰਦਰ ) – ਵਿਧਾਨ ਸਭਾ ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵੱਲੋਂ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿੱਚ ਹਲਕਾ ਪੂਰਬੀ ‘ਚ ਪੈਂਦੇ ਬੁੱਢੇ ਨਾਲੇ ਸਮੇਤ ਜਨਤਾ ਨੂੰ ਪੇਸ਼ ਆ ਰਹੀਆ ਵੱਖ-ਵੱਖ ਸੱਮਸਿਆਵਾਂ ਅਤੇ ਹਲਕੇ ਵਿੱਚ ਨਵੇਂ ਸ਼ੁਰੂ ਹੋਣ ਵਾਲੇ ਵਿਕਾਸ ਕਾਰਜਾ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।ਵਿਧਾਇਕ ਭੋਲਾ ਗਰੇਵਾਲ ਨੇ ਅੱਗੇ ਦੱਸਿਆ ਕਿ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੂੰ ਹਲਕੇ ਦੇ ਪੁਰਾਣੇ ਰੁਕੇ ਹੋਏ ਪ੍ਰੋਜੈਕਟਾਂ ਤੋਂ ਇਲਾਵਾ ਸੜ੍ਹਕਾਂ, ਸੀਵਰੇਜ਼ ਅਤੇ ਕੂੜੇ ਦੇ ਡੰਪ ਸਬੰਧੀ ਸਮੱਸਿਆਵਾਂ ਤੋਂ ਵੀ ਜਾਣੂੰ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਹਲਕਾ ਪੂਰਬੀ ਵਿੱਚ ਸੁਚਾਰੂ ਸਫਾਈ ਵਿਵਸਥਾ ਕਾਇਮ ਰੱਖਣ ਲਈ ਨਵੀਂ ਮਸ਼ੀਨਰੀ ਸਥਾਪਤ ਕਰਨ ‘ਤੇ ਵੀ ਗੌਰ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।