
ਮੋਗਾ, 11 ਦਸੰਬਰ ( ਕੁਲਵਿੰਦਰ ਸਿੰਘ)-ਸ਼ਿਵ ਸੈਨਾ ਬਾਲ ਠਾਕਰੇ ਜ਼ਿਲ੍ਹਾ ਮੋਗਾ ਦੀ ਨੇਚਰ ਪਾਰਕ ਵਿਖੇ ਹੋਈ ਵਿਸ਼ੇਸ਼ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਉਪ ਪ੍ਰਧਾਨ ਵਿਕਾਸ ਕੌੜਾ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਪਾਰਟੀ ਦੀਆਂ ਸਰਗਰਮੀਆਂ ਨੂੰ ਦੇਖਦੇ ਹੋਏ ਇਹ ਗੱਲ ਸਾਹਮਣੇ ਆਉਂਦੀ ਹੈ ਕਿ ਮੋਗਾ ਵਿਖੇ ਕੁਝ ਨਿੱਜੀ ਹਿੱਤਾਂ ਖਾਤਰ ਪਾਰਟੀ ਦਾ ਨਾਮ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਜਿਹੀ ਹਰਕਤ ਨੂੰ ਪਾਰਟੀ ਵਿੱਚ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਜਿਸ ਨੂੰ ਲੈ ਕੇ ਜਿਲ੍ਹਾ ਮੋਗਾ ਦੀ ਬਾਡੀ ਅੱਜ ਤੋਂ ਭੰਗ ਕਰ ਦਿੱਤੀ ਗਈ ਹੈ। ਇਸ ਨੂੰ ਤੁਰੰਤ ਪ੍ਰਭਾਵ ਨਾਲ ਜਿਲ੍ਹਾ ਮੋਗਾ ਅੰਦਰ ਲਾਗੂ ਕਰ ਦਿੱਤਾ ਗਿਆ ਹੈ। ਹੁਣ ਕੋਈ ਵੀ ਵਰਕਰ ਕਿਸੇ ਵੀ ਅਹੁਦੇ ‘ਤੇ ਕੰਮ ਨਹੀਂ ਕਰ ਰਿਹਾ । ਜੇਕਰ ਕੋਈ ਇਸ ਹਦਾਇਤ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਨੂੰ ਪਾਰਟੀ ‘ਚੋਂ 6 ਸਾਲ ਲਈ ਮੁਅੱਤਲ ਕਰ ਦਿੱਤਾ ਜਾਵੇਗਾ। ਸ਼ਿਵ ਸੈਨਿਕਾਂ ਦੀ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਅਗਲੀ ਮੀਟਿੰਗ ‘ਚ ਜਲਦ ਹੀ ਅਹੁਦਿਆਂ ਦੀ ਵੰਡ ਕੀਤੀ ਜਾਵੇਗੀ। ਪ੍ਰੈੱਸ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਅਜਿਹੇ ਵਿਅਕਤੀ ਦੀ ਖ਼ਬਰ ਨਾ ਛਾਪਣ ਜੋ ਅਧਿਕਾਰਿਤ ਨਹੀਂ ਹੈ।